updated 9:13 AM BST, May 23, 2018
Headlines:

ਸੂਫੀਆਨਾ ਸੰਗੀਤ ਦੀ ਬੁਲੰਦੀ ਹੈ ਲਖਵਿੰਦਰ ਵਡਾਲੀ, ਗੁੱਝੀਆਂ ਰਮਜ਼ਾਂ ਨਾਲ ਬਣਾਈ ਖਾਸ ਪਛਾਣ

ਜਲੰਧਰ - ਸੂਫੀ ਗਾਇਕੀ ਨਾਲ ਦੇਸ਼ਾਂ-ਵਿਦੇਸ਼ਾਂ 'ਚ ਪ੍ਰਸਿੱਧੀ ਖੱਟਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਅੱਜ ਆਪਣਾ 39ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 20 ਅਪ੍ਰੈਲ 1978 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਲਖਵਿੰਦਰ ਵਡਾਲੀ ਨੇ ਮਿਊਜ਼ਿਕ ਦੀ ਮਾਸਟਰ ਡਿਗਰੀ ਅਤੇ ਪੀ. ਐੱਚ. ਡੀ. ਕਲਾਸੀਕਲ ਮਿਊਜ਼ਿਕ 'ਚ ਕੀਤੀ ਹੈ। ਉਨ੍ਹਾਂ ਨੇ ਕਈ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ 'ਚ ਖਾਸ ਪਛਾਣ ਬਣਾਈ ਹੈ। ਉਨ੍ਹਾਂ ਦੀਆਂ ਐਲਬਮ 'ਨੈਨਾ ਦੇ ਬੂਹੇ' ਕਾਫੀ ਪ੍ਰਸਿੱਧ ਹੋਈ ਸੀ, ਜਿਸ ਦੇ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਚੜ੍ਹੇ ਹਨ। ਸੂਫੀਆਨਾ ਸ਼ਾਇਰੀ ਅਤੇ ਸੰਗੀਤ 'ਚ ਗੁੱਝੀਆਂ ਰਮਜ਼ਾਂ ਦੀ ਪੇਸ਼ਕਾਰੀ ਨੇ ਅਕਸਰ ਇਸ਼ਕ ਮਿਜਾਜ਼ੀ ਤੋਂ ਇਸ਼ਕ ਹਕੀਕੀ ਦੀ ਗੱਲ ਬੜੀ ਸਫਲਤਾ ਸਹਿਤ ਕੀਤੀ ਹੈ। ਇਸ ਦੀ ਇਕ ਲਾਜਵਾਬ ਮਿਸਾਲ ਹੈ ਲਖਵਿੰਦਰ ਵਡਾਲੀ ਦੀ ਪੇਸ਼ਕਾਰੀ 'ਕਮਲੀ ਯਾਰ ਦੀ', ਜਿਸ ਦਾ ਜਾਦੂ ਸਰੋਤਿਆਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਵਡਾਲੀ ਦੀ ਆਵਾਜ਼ ਜਿੱਥੇ ਗੀਤ ਦੇ ਬੋਲਾਂ ਨੂੰ ਅਰਥ ਪ੍ਰਦਾਨ ਕਰਦੀ ਹੈ ਉੱਥੇ ਸੁਣਨ ਵਾਲਿਆਂ ਦੇ ਦਿਲਾਂ ਨੂੰ ਧੂਹ ਵੀ ਪਾਉਂਦੀ ਹੈ। ਇਸ ਪੇਸ਼ਕਾਰੀ ਰਾਹੀਂ ਇਸ ਗੱਲ ਨੂੰ ਸਾਰਥਕ ਕੀਤਾ ਗਿਆ ਹੈ ਕਿ ਰੱਬ ਦੀ ਰਜ਼ਾ 'ਚ ਰੰਗੀਆਂ ਰੂਹਾਂ ਨਾਲ ਕੋਈ ਧੱਕਾ ਨਹੀਂ ਚੱਲ ਸਕਦਾ, ਭਾਵੇਂ ਇਹ ਧੱਕਾ ਕਰਨ ਵਾਲਾ ਉਸ ਰੂਹ ਦਾ ਬਾਪ ਹੀ ਕਿਉਂ ਨਾ ਹੋਵੇ। ਇਸ ਕਾਰਨ ਹੀਰ ਲਈ ਰਾਂਝੇ ਦਾ ਮਿਲਾਪ ਰੱਬ ਦਾ ਮਿਲਾਪ ਹੋ ਨਿੱਬੜਦਾ ਹੈ। ਇਸ ਰਚਨਾ 'ਚ ਬਾਬਾ ਬੁਲੇਸ਼ਾਹ ਦੇ ਕਲਾਮ ਨੂੰ ਲਖਵਿੰਦਰ ਵਡਾਲੀ ਨੇ ਗੁਰਮੀਤ ਦੇ ਸੰਗੀਤ 'ਚ ਧੁਰ ਅੰਦਰ ਖੁੱਭ ਕੇ ਨਿਭਾਇਆ ਹੈ। ਵਡਾਲੀ ਦੇ ਇਸ ਗੀਤ ਨੂੰ ਸਰੋਤਿਆਂ ਦਾ ਢੇਰ ਸਾਰਾ ਪਿਆਰ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਲਖਵਿੰਦਰ ਵਡਾਲੀ ਦੇ ਚਾਚਾ ਉਸਤਾਦ ਪਿਆਰੇ ਲਾਲ ਵਡਾਲੀ ਦਾ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਦੇ ਘਰ 'ਚ ਸੋਗ ਦੀ ਲਹਿਰ ਰਹੀ।

18°C

New York

Partly Cloudy

Humidity: 90%

Wind: 22.53 km/h

  • 23 May 2018 26°C 14°C
  • 24 May 2018 26°C 16°C