updated 8:09 AM BST, Jul 16, 2018
Headlines:

ਸਪੀਕਰ ਵੱਲੋਂ ਸਿੱਖ ਚਿੰਨ੍ਹਾਂ ਨੂੰ ਦਰਸਾਉਂਦਾ ਟੇਬਲ ਕੈਲੰਡਰ ਜਾਰੀ

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਪਣੇ ਦਫਤਰ ਵਿਖੇ ਸਿੱਖ ਚਿੰਨ੍ਹਾਂ ਨੂੰ ਦਰਸਾਉਂਦਾ ਸਾਲ 2018 ਦਾ ਇਕ ਟੇਬਲ ਕੈਲੰਡਰ ਜਾਰੀ ਕੀਤਾ। ਇਸ ਕੈਲੰਡਰ ਨੂੰ ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਸ੍ਰੀ ਸੰਧੂ ਨੇ ਦੱਸਿਆ ਕਿ ਡਾ. ਐਸ.ਐਸ. ਜੌਹਲ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਅਤੇ ਪਦਮਸ਼੍ਰੀ ਸੁਰਜੀਤ ਪਾਤਰ ਦੇ ਦਿਸ਼ਾ-ਨਿਰਦੇਸ਼ ਹੇਠ ਇਸ ਕੈਲੰਡਰ ਨੂੰ ਤਿਆਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਕੈਲੰਡਰ ਨੂੰ ਸਾਰੇ ਧਾਰਮਿਕ ਸਥਾਨਾਂ ਤੱਕ ਪੁੱਜਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਪੀਕਰ ਦੇ ਸਕੱਤਰ ਸ੍ਰੀ ਰਾਮਲੋਕ ਅਤੇ ਸ੍ਰੀ ਪਵਨ ਦੀਵਾਨ ਵੀ ਹਾਜ਼ਰ ਸਨ।

30°C

New York

Partly Cloudy

Humidity: 63%

Wind: 35.40 km/h

  • 16 Jul 2018 32°C 23°C
  • 17 Jul 2018 30°C 24°C