updated 8:24 AM BST, Oct 22, 2018
Headlines:

14 ਜਨਵਰੀ ਨੂੰ ਰਿਲੀਜ਼ ਹੋਵੇਗਾ 'ਲਾਵਾਂ ਫੇਰੇ' ਦਾ ਪਹਿਲਾ ਗੀਤ 'ਪਰਹੁਣੇ'

ਜਲੰਧਰ - 9 ਫਰਵਰੀ ਨੂੰ ਪੰਜਾਬੀ ਫਿਲਮ 'ਲਾਵਾਂ ਫੇਰੇ' ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਟਰੇਲਰ ਨੂੰ ਕਾਫੀ ਪਿਆਰ ਮਿਲ ਰਿਹਾ ਹੈ ਤੇ ਹੁਣ ਫਿਲਮ ਦਾ ਪਹਿਲਾ ਗੀਤ 'ਪਰਹੁਣੇ' 14 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਥੋੜ੍ਹਾ ਜਿੰਨਾ ਗੀਤ ਸਾਨੂੰ ਉਂਝ ਟਰੇਲਰ 'ਚ ਵੀ ਸੁਣਨ ਨੂੰ ਮਿਲ ਰਿਹਾ ਹੈ। ਗੀਤ ਨੂੰ ਰਣਜੀਤ ਬਾਵਾ ਨੇ ਆਵਾਜ਼ ਦਿੱਤੀ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ, ਜਦਕਿ ਇਸ ਦਾ ਸੰਗੀਤ ਲਾਡੀ ਗਿੱਲ ਦਾ ਹੈ। ਰੌਸ਼ਨ ਪ੍ਰਿੰਸ ਨੇ ਗੀਤ ਨਾਲ ਸਬੰਧਤ ਕੁਝ ਤਸਵੀਰਾਂ ਪੋਸਟ ਕਰਕੇ ਦੱਸਿਆ ਕਿ 'ਪਰਹੁਣੇ' ਗੀਤ ਜੀਜਿਆਂ ਲਈ ਖਾਸ ਤੌਰ 'ਤੇ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ, 'ਦੁਨੀਆ ਭਰ ਦੇ ਜੀਜਿਆਂ ਨੂੰ ਡਾਂਸ ਫਲੋਰ 'ਤੇ ਸੱਦਾ ਦੇਣ ਜਾ ਰਹੇ ਹਾਂ।' ਦੱਸਣਯੋਗ ਹੈ ਕਿ 'ਲਾਵਾਂ ਫੇਰੇ' ਕਾਮੇਡੀ ਨਾਲ ਭਰਪੂਰ ਪੰਜਾਬੀ ਫਿਲਮ ਹੈ, ਜਿਸ 'ਚ ਰੌਸ਼ਨ ਪ੍ਰਿੰਸ ਤੇ ਰੁਬੀਨਾ ਬਾਜਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਜੀਜਿਆਂ ਦੇ ਰੋਲ 'ਚ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਹਾਰਬੀ ਸੰਘਾ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ, ਜਿਹੜੇ ਪਹਿਲਾਂ ਵੀ ਸੁਪਰਹਿੱਟ ਕਾਮੇਡੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ।

7°C

New York

Partly Cloudy

Humidity: 61%

Wind: 25.75 km/h

  • 22 Oct 2018 10°C 2°C
  • 23 Oct 2018 16°C 8°C