updated 4:44 AM UTC, Nov 17, 2019
Headlines:

ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ ਜਲਦ: ਤਿ੍ਰਪਤ ਬਾਜਵਾ

ਪੇਂਡੂ ਡਿਸਪੈਂਸਰੀਆਂ ਲਈ 48 ਲੱਖ ਦੀਆਂ ਦਵਾਈਆਂ ਸਪਲਾਈ, ਅਗਲੇ ਤਿੰਨ ਮਹੀਨੇ ਲਈ 2.58 ਕਰੋੜ ਦੀਆਂ ਦਵਾਈਆਂ ਖਰੀਦੀਆਂ ਜਾਣਗੀਆਂ
ਚੰਡੀਗੜ - ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਅੱਜ ਇੱਥੇ ਜਾਰੀ ਬਿਆਨ ਵਿਚ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ  460 ਮੈਡੀਕਲ ਅਫਸਰਾਂ ਦੀ ਭਰਤੀ ਕੀਤੀ ਜਾਵੇਗੀ, ਜਿਸ ਲਈ ਵਿਭਾਗ ਨੇ ਕਾਰੀਵਾਈ ਸ਼ੁਰੂ ਕਰ ਦਿੱਤੀ ਹੈ।ਉਨਾਂ ਦੱਸਿਆ ਕਿ ਇਸ ਕਾਰਵਾਈ ਨੂੰ ਜਲਦ ਪੂਰੀ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਨਾਲ ਹੀ ਕਿਹਾ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਦਵਾਈਆਂ ਅਤੇ ਹੋਰ ਲੋੜੀਂਦੇ ਸਮਾਨ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ 48.30 ਲੱਖ ਰੁਪਏ ਤੋਂ ਵੱਧ ਦੀਆਂ ਦਵਾਈਆਂ ਦੀ ਖਰੀਦ ਕਰਕੇ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਭੇਜ ਦਿੱਤੀਆਂ ਗਈਆਂ ਹਨ।ਇਸ ਤੋਂ ਇਲਾਵਾ ਅਗਲੇ ਤਿੰਨ ਮਹੀਂ ਲਈ ।2.58 ਕਰੋੜ ਦੀਆਂ ਦਵਾਈਆਂ ਖਰੀਦਣ ਲਈ ਆਰਡਰ ਦਿੱਤਾ ਜਾ ਰਿਹਾ ਹੈ।ਸ. ਬਾਜਵਾ ਨੇ ਵਿਭਾਗ ਦੇ ਸੀਨੀਅਰ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਡਿਸਪੈਂਸਰੀਆਂ ਵਿਚ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੀ ਨਿਗਰਾਨੀ ਰੱਖੀ ਜਾਵੇ।ਉਨਾਂ ਕਿਹਾ ਕਿ ਡਿਸਪੈਨਸਰੀਆਂ ਦਾ ਸਟਾਫ ਸਮੇਂ ਸਿਰ ਡਿਊਟੀ ’ਤੇ ਆਪਣੀ ਹਾਜ਼ਰੀ ਯਕੀਨੀ ਬਣਾਏ ਅਤੇ ਮਰੀਜਾਂ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।ਇਸ ਦੇ ਨਾਲ ਹੀ ਉਨਾਂ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਨੁਹਾਰ ਬਦਲਣ ਬਾਰੇ ਵਿਭਾਗ ਦੇ ਅਧਿਕਾਰੀਆਂ ਨੂੰ ਇਕ ਪ੍ਰੋਜੈਕਟ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਪੇਂਡੂ ਸਿਪੈਂਸਰੀਆਂ ਵਿਚ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

New York