updated 4:38 AM UTC, Nov 17, 2019
Headlines:

ਧਨੀਏ ਦਾ ਜੂਸ ਕਰੇ ਮੋਟਾਪਾ ਦੂਰ

ਧਨੀਏ ਦੀ ਵਰਤੋਂ ਅੱਜ ਤੋਂ ਨਹੀਂ ਸਗੋਂ ਸਦੀਆਂ ਤੋਂ ਕੀਤੀ ਜਾ ਰਹੀ ਹੈ। ਧਨੀਆ ਜਿੱਥੇ ਭੋਜਨ ਨੂੰ ਸਜਾਉਣ ਦੇ ਕੰਮ ਆਉਂਦਾ ਹੈ, ਉੱਥੇ ਹੀ ਇਸ ਨਾਲ ਸਿਹਤ ਸਬੰਧੀ ਕੁਝ ਫਾਇਦੇ ਵੀ ਹੁੰਦੇ ਹਨ। ਐਮੀਨੋ ਐਸਿਡ, ਐਂਟੀ ਆਕਸੀਡੈਂਟਸ, ਐਂਜਾਇਮ, ਮਿਨਰਲ, ਪੋਟੈਸ਼ੀਅਮ, ਸੋਡੀਅਮ, ਵਿਟਾਮਿਨ ਏ, ਬੀ1, ਬੀ2, ਬੀ6 ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੋਣ ਦੇ ਕਾਰਨ ਧਨੀਆ ਸਿਹਤ ਨਾਲ ਜੁੜੀਆਂ ਕਈ ਪਰੇਸ਼ਾਨੀਆਂ ਨੂੰ ਵੀ ਦੂਰ ਕਰਨ 'ਚ ਮਦਦ ਕਰਦਾ ਹੈ। ਜੇਕਰ ਧਨੀਏ ਦਾ ਜੂਸ ਰੋਜ਼ ਪੀਤਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਧਨੀਏ ਦਾ ਜੂਸ ਗੁਰਦੇ, ਦਿਲ ਅਤੇ ਚਮੜੀ ਨਾਲ ਸਬੰਧਤ ਕਈ ਸਮਸਿਆਵਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਅੱਜ ਅਸੀਂ ਤੁਹਾਨੂੰ ਧਨੀਏ ਦਾ ਜੂਸ ਬਣਾਉਣ ਅਤੇ ਉਸ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਧਨੀਏ ਦਾ ਜੂਸ ਪੀਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ।
1. ਕਿਡਨੀ ਦੀ ਸਮੱਸਿਆ ਤੋਂ ਦੇਵੇਂ ਰਾਹਤ - ਧਨੀਏ ਦਾ ਜੂਸ ਕਿਡਨੀ ਦੀ ਸਮੱਸਿਆ ਤੋਂ ਵੀ ਰਾਹਤ ਦਿੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਅਤੇ ਕਿਡਨੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।
2. ਦਿਲ ਸਬੰਧੀ ਰੋਗ  - ਇਸ ਡਰਿੰਕ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ਸਬੰਧੀ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ 'ਚ ਸਹਾਈ ਹੈ।
3. ਕੋਲੈਸਟਰੋਲ ਨੂੰ ਕੰਟਰੋਲ ਕਰੇ - ਧਨੀਏ ਦਾ ਜੂਸ ਪੀਣ ਨਾਲ ਕੋਲੈਸਟਰੋਲ ਕੰਟਰੋਲ 'ਚ ਰਹਿੰਦਾ ਹੈ, ਇਸ ਲਈ ਰੋਜ਼ਾਨਾ ਧਨੀਏ ਦਾ ਜੂਸ ਪੀਣਾ ਚਾਹੀਦਾ ਹੈ।
4. ਸ਼ੂਗਰ - ਇਸ ਡਰਿੰਕ ਦੀ ਵਰਤੋਂ ਨਾਲ ਸ਼ੂਗਰ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲਦਾ ਹੈ। ਇਸ ਲਈ ਸ਼ੂਗਰ ਦੇ ਮਰੀਜ ਨੂੰ ਰੋਜ਼ਾਨਾ ਧਨੀਏ ਦਾ ਜੂਸ ਪੀਣਾ ਚਾਹੀਦਾ ਹੈ।
5. ਮੋਟਾਪਾ ਕਰੇ ਘੱਟ - ਧਨੀਏ ਦਾ ਜੂਸ ਮੋਟਾਪਾ ਘੱਟ ਕਰਨ 'ਚ ਵੀ ਲਾਹੇਵੰਦ ਹੁੰਦਾ ਹੈ। ਇਸ 'ਚ ਕੈਲੋਰੀ ਦੀ ਮਾਤਰਾ ਕਾਫੀ ਘੱਟ ਹੁੰਦੀ ਹੈ, ਜਿਸ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਖਤਮ ਹੁੰਦੀ ਹੈ ਅਤੇ ਮੋਟਾਪਾ ਦੂਰ ਹੂੰਦਾ ਹੈ।
6. ਅੱਖਾਂ ਲਈ ਫਾਇਦੇਮੰਦ - ਇਸ ਦੇ ਇਲਾਵਾ ਧਨੀਏ 'ਚ ਵਿਟਾਮਿਨ-ਏ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਅੱਖਾਂ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਡਰਿੰਕ ਨੂੰ ਪੀਣ ਨਾਲ ਮੋਤੀਆਬਿੰਦ ਤੋਂ ਬਚਾਅ ਹੁੰਦਾ ਹੈ।

New York