updated 4:59 AM UTC, Nov 16, 2019
Headlines:

ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ। ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ।

New York