updated 4:59 AM UTC, Nov 16, 2019
Headlines:

ਚਰਨਜੀਤ ਸਿੰਘ ਚੰਨੀ ਨੇ ਕਮਿਊਨਿਟੀ ਸੈਂਟਰ ਬਣਾਉਣ ਲਈ ਵੰਡੀ ਗ੍ਰਾਂਟ

ਮੋਰਿੰਡਾ - ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਹਲਕੇ ਦੇ ਲੋਕਾਂ ਨਾਲ 10/10 ਪਿੰਡਾਂ ਲਈ ਕਮਿਊਨਿਟੀ ਸੈਂਟਰ ਬਣਾਉਣ ਦੇ ਕੀਤੇ ਵਾਅਦੇ ਨੂੰ ਉਸ ਸਮੇਂ ਬੂਰ ਪੈਂਦਾ ਨਜ਼ਰ ਆਇਆ ਜਦੋਂ ਕੈਬਨਿਟ ਮੰਤਰੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ 1.75 ਕਰੋੜ ਦੀਆਂ ਗ੍ਰਾਂਟਾਂ ਦੇ ਚੈਕ ਸਥਾਨਕ ਨਗਰ ਕੋਂਸਲ 'ਚ ਸਾਦੇ ਸਮਾਗਮ ਦੌਰਾਨ ਸਬੰਧਤ ਪੰਚਾਇਤਾਂ ਨੂੰ ਵੰਡੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ 17.50 ਕਰੋੜ ਦੀ ਲਾਗਤ ਨਾਲ ਮੋਰਿੰਡਾ ਰੇਲਵੇ ਅੰਡਰਬ੍ਰਿਜ ਦੇ ਨਿਰਮਾਣ ਦਾ ਕੰਮ ਅਗਲੇ ਮਹੀਨੇ ਤੋਂ ਸ਼ੁਰੂ ਹੋ ਜਾਵੇਗਾ ਜਿਸ ਨਾਲ ਜਿੱਥੇ ਰਾਹਗੀਰਾਂ ਨੂੰ ਫ਼ਾਟਕਾਂ ਤੋਂ ਨਿਜ਼ਾਤ ਮਿਲ ਜਾਵੇਗੀ ਉਥੇ ਹੀ ਦੋ ਹਿੱਸਿਆਂ 'ਚ ਵੰਡਿਆਂ ਸ਼ਹਿਰ ਇੱਕ ਹੋ ਜਾਵੇਗਾ। ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਸਾਧਾਰਨ ਅਤੇ ਗਰੀਬ ਪਰਿਵਾਰ ਅਪਣੇ ਬੱਚਿਆਂ ਦੀਆਂ ਸ਼ਾਦੀਆਂ ਮਹਿੰਗੇ ਮੈਰਿਜ਼ ਪੈਲਿਸਾਂ ਵਿੱਚ ਕਰਨ ਤੋਂ ਅਸਮੱਰਥ ਹਨ, ਇਸ ਲਈ ਉਨ੍ਹਾਂ ਵਿਧਾਨ ਸਭਾ ਚੋਣਾਂ ਸਮੇਂ ਮੋਰਿੰਡਾ ਸ਼ਹਿਰ ਸਮੇਤ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ 10-10 ਪਿੰਡਾਂ ਲਈ ਕਮਿਊਨਿਟੀ ਸੈਂਟਰ ਬਣਾਉਣ ਦੇ ਕੀਤੇ  ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਦੇ ਲਈ ਨਗਰ ਕੌਂਸਲ ਮੋਰਿੰਡਾ ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ 50 ਲੱਖ ਦੀ ਗ੍ਰਾਂਟ ਦਾ ਚੈਕ ਭੇਂਟ ਕੀਤਾ ਜਦਕਿ 50 ਲੱਖ ਰੁਪਏ ਹੋਰ ਦਿੱਤੇ ਜਾਣ ਦੀ ਗੱਲ ਆਖ਼ੀ। ਉੁਨ੍ਹਾਂ ਕਮਿਊਨਿਟੀ ਸੈਂਟਰ ਲਈ ਨਗਰ ਕੌਂਸਲ ਨੂੰ 1 ਕਰੋੜ ਰੁਪਏ ਦੀ ਹੋਰ ਰਾਸ਼ੀ ਅਪਣੇ ਕੋਲੋ ਲਗਾਉਣ ਦੀ ਵੀ ਅਪੀਲ ਕੀਤੀ ਤਾਂ ਜੋ 2 ਕਰੋੜ ਦੀ ਲਾਗਤ ਨਾਲ ਸ਼ਹਿਰ ਵਾਸੀਆਂ ਲਈ ਵਧੀਆ ਕਮਿਊਨਿਟੀ ਸੈਂਟਰ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਚੰਨੀ ਨੇ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਗ੍ਰਾਂਮ ਪੰਚਾਇਤ ਬਡਵਾਲੀ, ਗ੍ਰਾਂਮ ਪੰਚਾਇਤ ਦੇਹ ਕਲਾਂ, ਗ੍ਰਾਂਮ ਪੰਚਾਇਤ ਸਿੰਘ, ਗ੍ਰਾਂਮ ਪੰਚਾਇਤ ਖਾਬੜਾਂ ਅਤੇ ਗ੍ਰਾਂਮ ਪੰਚਾਇਤ ਗੱਗੋਂ ਨੂੰ 25-25 ਲੱਖ ਰੁਪਏ ਦੀ ਗ੍ਰਾਂਟ ਦੇ ਚੈਕ ਵੰਡੇ ਅਤੇ ਕਿਹਾ ਕਿ ਗ੍ਰਾਂਟ ਖਰਚਣ ਉਪਰੰਤ 25-25 ਲੱਖ ਦੀ ਗ੍ਰਾਂਟ ਦੇ ਚੈਕ ਹੋਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਪਰੋਕਤ ਪਿੰਡਾਂ ਦੀ ਤਰ੍ਹਾਂ ਹਲਕੇ ਦੇ ਬਾਕੀ ਪਿੰਡਾਂ ਵਿੱਚ ਕਮਿਊਨਿਟੀ ਸੈਂਟਰਾਂ ਲਈ ਗ੍ਰਾਂਟ ਦਿੱਤੀ ਜਾਵੇਗੀ। ਇਸ ਮੋਕੇ ਪੰਜਾਬ ਕਾਂਗਰਸ ਦੇ ਸਕੱਤਰ ਵਿਜੇ ਕੁਮਾਰ ਟਿੰਕੂ ਸਾਬਕਾ ਪ੍ਰਧਾਨ ਨਗਰ ਕੋਂਸਲ ਮੋਰਿੰਡਾ ਨੇ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਨੂੰ ਗ੍ਰਾਂਟਾਂ ਦੇ ਗੱਫ਼ੇ ਦੇਣ ਬਦਲੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ। ਇਸ ਮੋਕੇ ਪੀ.ਏ ਨਿਰਵੈਰ ਸਿੰਘ ਬਿੱਲਾ ਭੂਰੜੇ, ਬਲਾਕ ਕਾਂਗਰਸ ਦੇ ਕੁਆਡੀਨੇਟਰ ਸਰਪੰਚ ਬੰਤ ਸਿੰਘ ਕਲਾਰਾਂ, ਬਲਾਕ ਪ੍ਰਧਾਨ ਬਲਬੀਰ ਸਿੰਘ ਸਹੇੜੀ, ਨਗਰ ਕੌਂਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਮਹਿੰਦਰ ਸਿੰਘ ਢਿੱਲੋਂ, ਖੁਸ਼ਹਾਲ ਸਿੰਘ ਦਤਾਰਪੁਰ ਚੇਅਰਮੈਨ ਸ਼ੂਗਰ ਮਿੱਲ, ਬਲਜੀਤ ਕੌਰ ਸਮਾਣਾ ਚੇਅਰਪਰਸ਼ਨ ਬਲਾਕ ਸੰਮਤੀ, ਵਾਇਸ ਚੇਅਰਮੈਨ ਜਗਜੀਤ ਸਿੰਘ ਲੁਠੇੜੀ, ਹਰੀ ਪਾਲ, ਸਾਬਕਾ ਕੌਂਸਲਰ ਰਜਿੰਦਰ ਕੁਮਾਰ ਬੱਬਾ, ਭੁਪਿੰਦਰ ਸਿੰਘ ਬਮਨ੍ਹਾੜਾ, ਕੌਂਸਲਰ ਰਾਜੇਸ਼ ਕੁਮਾਰ, ਸੁਰਿੰਦਰ ਕੁਮਾਰ ਬਿੱਲਾ, ਹਰਪਾਲ ਸਿੰਘ ਬਮਨਾੜ੍ਹਾ, ਸਰਪੰਚ ਕੇਸਰ ਸਿੰਘ ਬਡਵਾਲੀ, ਸਰਪੰਚ ਨਵਤੇਜ ਸਿੰਘ ਸਹੇੜੀ, ਪੰਡਿਤ ਵਜ਼ੀਰ ਚੰਦ, ਸ਼ੇਰ ਸਿੰੰਘ ਸੰਗਤਪੁਰਾ, ਦਲਜੀਤ ਸਿੰਘ ਮਿੰਟਾ ਤੂਰ, ਜੱਸੀ ਰਸੂਲਪੁਰ, ਰਮਨ ਮੱਟੂ, ਧਰਮਪਾਲ ਥੰਮਣ ਤੋਂ ਇਲਾਵਾ ਹਰਬੰਸ ਸਿੰਘ ਐਸ. ਡੀ. ਐਮ. ਮੋਰਿੰਡਾ, ਤਹਿਸੀਲਦਾਰ ਅਮਨਦੀਪ ਚਾਵਲਾ, ਕਾਰਜਸਾਧਕ ਅਫਸਰ ਅਸ਼ੋਕ ਪੱਥਰੀਆ, ਬੀ.ਡੀ.ਪੀ.ਓ ਅਮਰਦੀਪ ਸਿੰਘ, ਜਸਪ੍ਰੀਤ ਸਿੰਘ ਕਲਸੀ ਰੀਡਰ ਤਹਿਸੀਲਦਾਰ ਆਦਿ ਹਾਜ਼ਰ ਸਨ।

New York